*👉🏻 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮ ਦਿਓਲ ਨਗਰ ਵਿਖੇ 8 ਨਵੰਬਰ ਤੋਂ* *👉🏻 ਇਸ ਖ਼ਬਰ ਸੰਬੰਧੀ ਪੂਰੀ ਜਾਣਕਾਰੀ ਹਾਸਿਲ ਕਰਨ ਲਈ ਹੈਡਲਾਇਨ ਐਕਸਪ੍ਰੈਸ ਦੇ ਲਿੰਕ ਨੂੰ ਕਲਿੱਕ ਕਰੋ 👇🏻*
ਜਲੰਧਰ,4 ਨਵੰਬਰ 2019-(ਪ੍ਰਦੀਪ ਭੱਲਾ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਦਿਓਲ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ,ਇਸਤਰੀ ਸਤਸੰਗਿ ਸਭਾ,ਕਲਗੀਧਰ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਵਲੋਂ 5 ਦਿਨਾਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 8 ਨਵੰਬਰ ਤੋਂ 12 ਨਵੰਬਰ ਤੱਕ ਚਲੇਗਾ। ਇਸ ਸਮਾਗਮ ਦੌਰਾਨ ਕਥਾ ਦਰਬਾਰ, ਵਿਸ਼ੇਸ਼ ਕੀਰਤਨ ਸਮਾਗਮ, ਕੀਰਤਨ ਦਰਬਾਰ ਅਤੇ ਬੱਚਿਆਂ ਦੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ। ਸਮਾਗਮ ਵਿੱਚ ਵੱਖ-ਵੱਖ ਸ਼ਹਿਰਾਂ ਦੇ ਰਾਗੀ ਜੱਥੇ ਹਾਜ਼ਰੀ ਭਰਨਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਵਰਤਾਇਆ ਜਾਵੇਗਾ। ਸਮਾਗਮ ਦੌਰਾਨ ਕਰਵਾਏ ਜਾ ਰਹੇ ਪ੍ਰੋਗਰਾਮਾਂ ਦਾ ਵੇਰਵਾ ਇਸ ਕਾਰਡ ਉਤੇ ਲਿਖਿਆ ਹੈ।


