*👉🏻 ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋ ਕੋਰੋਨਾ ਨਾਲ ਨਜਿੱਠਣ ਲਈ ਐਮ.ਪੀ.ਲੈਡ ਫੰਡ ‘ਚ 25 ਲੱਖ ਰੁਪਏ ਜਾਰੀ* *👉🏻 ਸਿਵਲ ਹਸਪਤਾਲ ਲਈ ਖ਼ਰੀਦੀ ਜਾਵੇਗੀ ਅਤਿ ਆਧੁਨਿਕ ਏ.ਸੀ. ਐਬੂਲੈਂਸ* *👉🏻 ਇਸ ਖਬਰ ਸੰਬੰਧੀ ਪੂਰੀ ਜਾਣਕਾਰੀ ਹਾਸਿਲ ਕਰਨ ਲਈ ਹੇਡ ਦਿੱਤੇ ਗਏ ਹੈਡਲਾਈਨ ਐਕਸਪ੍ਰੈਸ ਦੇ ਲਿੰਕ ਨੂੰ ਕਲਿੱਕ ਕਰੋ 👇🏻*
ਜਲੰਧਰ, 28 ਮਾਰਚ 2020-(ਪ੍ਰਦੀਪ ਭੱਲਾ)-ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵਲੋਂ ਐਮ.ਪੀ.ਲੈਡ ਫੰਡ ਵਿਚੋਂ 25 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਲੋਕ ਸਭਾ ਮੈਂਬਰ ਵਲੋਂ ਇਹ ਰਕਮ ਸਿਵਲ ਹਸਪਤਾਲ ਜਲੰਧਰ ਲਈ ਅਤਿ ਆਧੁਨਿਕ ਸਾਜ਼ੋ ਸਮਾਨ ਨਾਲ ਲੈਸ ਏ.ਸੀ.ਐਬੂਲੈਂਸ ਖਰੀਦਣ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਜਾਰੀ ਕੀਤੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ਼ ਸਿੰਘ ਨੇ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲੋਕ ਸਭਾ ਮੈਂਬਰ ਜਲੰਧਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹਰ ਵਿਭਾਗ ਵਲੋਂ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਿਵਲ ਹਸਪਤਾਲ ਵਿੱਚ ਅਤਿ ਆਧੁਨਿਕ ਏ.ਸੀ.ਐਬੂਲੈਂਸ ਜਲਦ ਤੋਂ ਜਲਦ ਮੁਹੱਈਆ ਕਰਵਾਈ ਜਾਵੇ।