*👉🏻 ਡਿਪਟੀ ਕਮਿਸ਼ਨਰ ਵਲੋਂ ਦਵਾਈਆਂ ਦੀਆਂ ਦੁਕਾਨਾਂ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਖੋਲਣ ਦੇ ਆਦੇਸ਼* *👉🏻 ਕਲੀਨੀਕਲ ਲੈਬਾਰਟਰੀਆਂ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਖੁਲੱਣਗੀਆਂ* *👉🏻 ਇਸ ਖ਼ਬਰ ਸੰਬੰਧੀ ਪੂਰੀ ਜਾਣਕਾਰੀ ਹਾਸਿਲ ਕਰਨ ਲਈ ਹੇਠ ਦਿੱਤੇ ਗਏ ਹੈਡਲਾਈਨ ਐਕਸਪ੍ਰੈਸ ਦੇ ਲਿੰਕ ਨੂੰ ਕਲਿਕ ਕਰੋ 👇🏻*
ਜਲੰਧਰ, 07 ਅਪ੍ਰੈਲ 2020-(ਪ੍ਰਦੀਪ ਭੱਲਾ)-ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹ ਕਿ ਜ਼ਿਲੇ ਵਿੱਚ ਕੈਮਿਸ਼ਟਾਂ (ਦਵਾਈਆਂ) ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੀਆਂ ਰਹਿਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਵਾਈਆਂ ਦੀਆਂ ਦੁਕਾਨਾਂ ਖੋਲਣ ਦਾ ਮੁੱਖ ਮੰਤਵ ਇਹ ਹੈ ਕਿ ਲੋਕ ਦਵਾਈਆਂ ਲੈ ਸਕਣ। ਉਨਾਂ ਕਿਹਾ ਕਿ ਦੁਕਾਨਦਾਰਾਂ ਨੂੰ ਇਸ ਸਮੇਂ ਦੌਰਾਨ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ ਹੋਵੇਗਾ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਇਹ ਥੋਕ ਦੁਕਾਨਦਾਰਾਂ ਅਤੇ ਪ੍ਰਚੂਨ ਦੁਕਾਨਦਾਰਾਂ ਦੋਵਾਂ ‘ਤੇ ਵੀ ਲਾਗੂ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਲਕੁਸ਼ਾ ਮਾਰਕਿਟ ਵਿੱਚ ਕੇਵਲ ਰਿਟੇਲਰ ਹੀ ਦਵਾਈਆਂ ਲੈ ਸਕਦੇ ਹਨ ਅਤੇ ਹੋਰ ਕਿਸੇ ਵਿਅਕਤੀ ਨੂੰ ਦਵਾਈਆਂ ਖ਼ਰੀਦ ਕਰਨ ਦੀ ਆਗਿਆ ਨਹੀਂ ਹੈ। ਉਨਾਂ ਕਿਹਾ ਕਿ ਇਸ ਨਾਲ ਦੁਕਾਨਾਂ ‘ਤੇ ਭੀੜ ਨੂੰ ਇਕੱਠਿਆਂ ਹੋਣ ਤੋਂ ਰੋਕਿਆ ਜਾ ਸਕੇਗਾ। ਉਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲੀਨਿਕ ਲੈਬਾਰਟਰੀਆਂ ਵੀ ਜ਼ਿਲੇ ਵਿੱਚ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲਣਗੀਆਂ। ਉਨਾਂ ਕਿਹਾ ਕਿ ਇਹ ਕਦਮ ਇਸ ਲਈ ਉਠਾਏ ਗਏ ਹਨ ਤਾਂ ਕਿ ਲੋਕ ਅਸਾਨੀ ਨਾਲ ਆਪਣੇ ਰੋਗ ਦੇ ਕਾਰਨਾਂ ਦੀ ਪਹਿਚਾਣ ਕਰਵਾ ਕੇ ਦਵਾਈਆਂ ਪ੍ਰਾਪਤ ਕਰ ਸਕਣ। ਉਨਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਦੇ ਨਿਯਮਾਂ ਨੂੰ ਲੈਬਾਰਟਰੀਆਂ ਵਿੱਚ ਵੀ ਅਪਣਾਇਆ ਜਾਵੇਗਾ।

