*👉🏻 23 ਮਾਰਚ ਤੋਂ ਲਗਾਏ ਗਏ ਕਰਫ਼ਿਊ ਦੌਰਾਨ ਹੁਣ ਤੱਕ 229 ਵਿਅਕਤੀ ਗ੍ਰਿਫ਼ਤਾਰ* *👉🏻 165 ਐਫ.ਆਈ.ਆਰ.ਦਰਜ, 3147 ਚਲਾਨ ਅਤੇ 302 ਵਾਹਨ ਜਬਤ* *👉🏻 ਇਸ ਖਬਰ ਸੰਬੰਧੀ ਪੂਰੀ ਜਾਣਕਾਰੀ ਹਾਸਿਲ ਕਰਨ ਲਈ ਹੇਠ ਦਿੱਤੇ ਗਏ ਹੈਡਲਾਈਨ ਐਕਸਪ੍ਰੈਸ ਦੇ ਲਿੰਕ ਨੂੰ ਕਲਿੱਕ ਕਰੋ 👇🏻*
ਜਲੰਧਰ, 07 ਅਪ੍ਰੈਲ 2020-(ਪ੍ਰਦੀਪ ਭੱਲਾ)-ਜਿਲੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ 23 ਮਾਰਚ ਤੋਂ ਲਗਾਏ ਗਏ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਹੁਣ ਤੱਕ 229 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਨਾਕਿਆਂ ਰਾਹੀਂ ਜਾਂਚ ਕਰਨ ਤੋਂ ਇਲਾਵਾ ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਨੂੰ ਵੀ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਫੜਨ ਲਈ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਕਮਿਸ਼ਨਰੇਟ ਪੁਲਿਸ ਵਲੋਂ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿੱਚ 165 ਐਫ.ਆਈ.ਆਰ.ਦਰਜ ਕੀਤੀਆਂ ਗਈਆ ਹਨ ਅਤੇ 3147 ਚਲਾਨ ਕਰਨ ਦੇ ਨਾਲ 302 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਕਰਫ਼ਿਊ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਅਤੇ ਉਨਾਂ ਦੀ ਭਲਾਈ ਲਈ ਲਗਾਇਆ ਗਿਆ ਹੈ ਤਾਂ ਕਿ ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸ੍ਰੀ ਭੁੱਲਰ ਨੇ ਕਿਹਾ ਕਿ ਅਜਿਹੀ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਜਦੋਂ ਤੱਕ ਕਰਫ਼ਿਊ ਹੱਟ ਨਹੀਂ ਜਾਂਦਾ। ਉਨਾਂ ਦੱਸਿਆ ਕਿ ਸਮੁੱਚੀ ਸੁਰੱਖਿਆ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕਰਨ ਤੋਂ ਇਲਾਵਾ ਸੈਕਟੋਰਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਹੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਭੁੱਲਰ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਕੇ ਕਾਨੂੰਨ ਹੱਥਾਂ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਕਰਨ ਵਾਲਿਆਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
