*👉🏻 ਜਲੰਧਰ ਲਈ ਸਭ ਤੋਂ ਵੱਡੀ ਰਾਹਤ ਦੀ ਗੱਲ ਕਿ ਕੋਵਿਡ-19 ਤੋਂ ਪ੍ਰਭਾਵਿਤ 50 ਪ੍ਰਤੀਸ਼ਤ ਮਰੀਜ਼ਾਂ ਦੀ ਇਲਾਜ ਬਾਅਦ ਰਿਪੋਰਟ ਆਈ ਨੈਗੇਟਿਵ* *👉🏻 ਬਲਦੇਵ ਸਿੰਘ ਦੇ ਸੰਪਰਕ ‘ਚ ਰਹੇ ਤਿੰਨ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ* *👉🏻 ਇਸ ਖ਼ਬਰ ਸੰਬੰਧੀ ਪੂਰੀ ਜਾਣਕਾਰੀ ਹਾਸਿਲ ਕਰਨ ਲਈ ਹੇਠ ਦਿੱਤੇ ਗਏ ਹੈਡਲਾਈਨ ਐਕਸਪ੍ਰੈਸ ਦੇ ਲਿੰਕ ਨੂੰ ਕਲਿੱਕ ਕਰੋ 👇🏻*
ਜਲੰਧਰ, 08 ਅਪ੍ਰੈਲ 2020-(ਪ੍ਰਦੀਪ ਭੱਲਾ)-ਜਲੰਧਰ ਲਈ ਇਹ ਸਭ ਤੋਂ ਵੱਡੀ ਰਾਹਤ ਵਾਲੀ ਗੱਲ ਹੈ ਕਿ ਕੋਰੋਨਾ ਵਾਇਰਸ ਤੋਂ ਪੀੜਤ 6 ਵਿਅਕੀਤਆਂ ਵਿਚੋਂ ਤਿੰਨ ਵਿਅਕਤੀਆਂ ਦੀ ਇਲਾਜ ਬਾਅਦ ਰਿਪੋਰਟ ਨੈਗੇਟਿਵ ਪਾਈ ਗਈ। ਜਿਨਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਤਿੰਨ ਵਿਅਕਤੀ ਜਿਨਾਂ ਵਿੱਚ ਹਰਦੀਪ ਸਿੰਘ,ਬਲਜਿੰਦਰ ਕੌਰ ਅਤੇ ਹਰਜਿੰਦਰ ਸਿੰਘ ਪਿੰਡ ਵਿਰਕ ਦੇ ਵਸਨੀਕ ਸਨ ਅਤੇ ਇਹ ਤਿੰਨੋ ਬਲਦੇਵ ਸਿੰਘ ਜਿਸ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਸੀ ਨਾਲ ਬਹੁਤ ਨੇੜੇਲੇ ਸੰਪਰਕ ਵਿੱਚ ਸਨ। ਇਨਾਂ ਸਾਰੇ ਮਰੀਜਾਂ ਨੂੰ 20 ਮਾਰਚ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ‘ਤੇ ਦਾਖਲ ਕਰਵਾਇਆ ਗਿਆ ਸੀ। ਜਿਨਾਂ ਨੂੰ ਬਾਅਦ ਵਿਚ 24 ਮਾਰਚ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਤਬਦੀਲ ਕੀਤਾ ਗਿਆ। ਜਿਥੇ ਉਨਾਂ ਦੀ ਰਿਪੋਰਟ ਪਾਜੀਟਿਵ ਪਾਈ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਦੀ ਅਗਵਾਈ ਵਾਲੀ ਮੈਡੀਕਲ ਟੀਮ ਵਲੋਂ ਸਿਵਲ ਹਸਪਤਾਲ ਵਿਖੇ 14 ਦਿਨਾਂ ਤੱਕ ਇਹਨਾਂ ਦਾ ਇਲਾਜ ਕੀਤਾ ਗਿਆ। ਸਿਵਲ ਹਸਪਤਾਲ ਵਿੱਚੋਂ ਇਨਾਂ ਵਿਅਕਤੀਆਂ ਦੇ ਇਲਾਜ ਉਪਰੰਤ ਦੁਬਾਰਾ ਸੈਂਪਲ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਅੰਮਿਤਸਰ ਵਿਖੇ 6 ਅਪ੍ਰੈਲ ਨੂੰ ਭੇਜੇ ਗਏ ਸਨ। ਜਿਨਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਇਸੇ ਤਰ੍ਹਾਂ 7 ਅਪ੍ਰੈਲ ਨੂੰ ਇਕ ਵਿਅਕਤੀ ਦਾ ਸੈਂਪਲ ਦੁਬਾਰਾ ਜਾਂਚ ਲਈ ਭੇਜਿਆ ਗਿਆ ਸੀ ਅਤੇ ਰਿਪੋਰਟ ਨੈਗੇਟਿਵ ਆਉਣ ‘ਤੇ ਇਨਾਂ ਤਿੰਨਾਂ ਨੂੰ ਸਿਵਲ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ। ਇਹਨਾਂ ਮਰੀਜ਼ਾਂ ਵਲੋਂ ਸਿਵਲ ਹਸਪਤਾਲ ਵਿਖੇ ਦਿੱਤੀ ਗਈ ਇਲਾਜ ਦੀ ਸਹੂਲਤ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਉਨਾਂ ਸਾਰੇ ਮੈਡੀਕਲ ਅਤੇ ਪੈਰਾ ਮੈਡੀਕਲ ਅਮਲੇ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਉਨਾਂ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਕੀਤੀ ਗਈ। ਇਸ ਮੌਕੇ ਇਨਾਂ ਮਰੀਜ਼ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵੀ ਇਸ ਔਖੀ ਘੜੀ ਵਿੱਚ ਪੁਖ਼ਤਾ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਮਨਦੀਪ ਕੌਰ ਮਾਂਗਟ ਨੇ ਇਨਾਂ ਮਰੀਜਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਦੌਰਾਨ ਲੋਕਾਂ ਨੂੰ ਬਚਾਉਣ ਲਈ ਇਹ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨਾਂ ਕਿਹਾ ਕਿ ਡਾਕਟਰੀ ਅਮਲੇ ਦੀ ਲਗਨ ਅਤੇ ਪੰਜਾਬ ਅਤੇ ਖਾਸ ਕਰਕੇ ਜਲੰਧਰ ਵਾਸੀਆਂ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਇਸ ਮਹਾਂਮਾਰੀ ਵਿਰੁੱਧ ਲੜਾਈ ਜਿੱਤ ਲਈ ਜਾਵੇਗੀ।.ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਵਚਨਬੱਧ ਹੈ।


