👉🏻 ਦੁਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕਿਆਂ ਚਲਾਉਣ ਦਾ ਸਮਾਂ ਨਿਰਧਾਰਿਤ
👉🏻 ਤਿਉਹਾਰਾਂ ਤੋਂ ਪਹਿਲਾਂ ਪਟਾਖੇ ਚਲਾਉਣ ਤੇ ਮਨਾਹੀ, ਪੜ੍ਹੋ ਪੂਰੀ ਖਬਰ ਸਿਰਫ਼ ਹੈਡਲਾਈਨ ਐਕਸਪ੍ਰੈਸ ਤੇ 👇🏻
ਜਲੰਧਰ, 21 ਅਕਤੂਬਰ 2023-(ਐਚ.ਈ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਦੁਸਹਿਰਾ, ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਗਏ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਅਧਿਕਾਰਤ ਵਿਅਕਤੀ ਨੂੰ ਛੱਡ ਕੇ ਕੋਈ ਵੀ ਵਿਅਕਤੀ ਦੁਸਹਿਰਾ, ਦੀਵਾਲੀ ਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਆਮ ਵਰਤੇ ਜਾਣ ਵਾਲੇ ਪਟਾਕਿਆਂ ਜਾਂ ਹੋਰ ਵਿਸਫੋਟਕ ਸਮੱਗਰੀ ਦਾ ਭੰਡਾਰਨ, ਪ੍ਰਦਰਸ਼ਨ ਜਾਂ ਵਿਕਰੀ ਨਹੀਂ ਕਰ ਸਕੇਗਾ।
ਜਾਰੀ ਹੁਕਮਾਂ ਅਨੁਸਾਰ ਦੁਸਹਿਰੇ ਮੌਕੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ, ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ , ਗੁਰਪੁਰਬ (ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ) ਮੌਕੇ ਤੜਕਸਾਰ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਰਾਤ 11.55 ਵਜੇ ਤੋਂ ਰਾਤ 12.30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਹੁਕਮਾਂ ਵਿੱਚ ਇਹ ਵੀ ਕਿਸੇ ਵੀ ਵਿਅਕਤੀ ਨੂੰ ਇਨ੍ਹਾਂ ਮੌਕਿਆਂ ਨੂੰ ਛੱਡ ਕੇ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪੁਲਿਸ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਤਿਸ਼ਬਾਜ਼ੀ ਨਿਰਧਾਰਿਤ ਸਮੇਂ ਦੌਰਾਨ ਹੀ ਹੋਵੇ ਅਤੇ ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਨਾ ਹੋਵੇ। ਇਨ੍ਹਾਂ ਹੁਕਮਾਂ ਨੂੰ ਐਸ.ਡੀ.ਐਮ., ਕਾਰਜਕਾਰੀ ਮੈਜਿਸਟਰੇਟ ਅਤੇ ਪੁਲਿਸ ਵਿਭਾਗ ਵਲੋਂ ਇਨ੍ਹ-ਬਿਨ੍ਹ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਦੁਸਹਿਰੇ ਮੌਕੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇਹ ਯਕੀਨੀ ਬਣਾਇਆ ਜਾਵੇ ਕਿ ਰੇਲਵੇ ਫਾਟਕਾਂ ਦੇ ਆਲੇ-ਦੁਆਲੇ ਇਕੱਠ ਨਾ ਹੋਣ ਦਿੱਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਸਬੰਧਿਤ ਖੇਤਰਾਂ ਦੇ ਡੀ.ਐਸ.ਪੀ. ਅਤੇ ਐਸ.ਐਚ.ਓ ਨੂੰ ਹਦਾਇਤ ਕੀਤੀ ਗਈ ਹੈ ਕਿ ਉਹੀ ਪੂਰੀ ਨਿਗਰਾਨੀ ਰੱਖਣ ਅਤੇ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਗੇ। ਸਾਈਲੈਂਸ ਜ਼ੋਨ (ਹਸਪਤਾਲ, ਵਿੱਦਿਅਕ ਅਦਾਰੇ) ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਸਮੇਂ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦਬੰਦੀ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਵੀ ਪਟਾਕੇ ਚਲਾਉਣ ’ਤੇ ਮਨਾਹੀ ਹੋਵੇਗੀ। ਇਹ ਹੁਕਮ 3 ਜਨਵਰੀ 2024 ਤੱਕ ਲਾਗੂ ਰਹਿਣਗੇ।