*👉🏻 ਡੀ.ਸੀ, ਸੀ.ਪੀ ਤੇ ਐੱਸ.ਐੱਸ.ਪੀ ਵਲੋਂ ਲੋਕਾਂ ਨੂੰ 2 ਅਪ੍ਰੈਲ ਦੇ ਬੰਦ ਦੌਰਾਨ ਅਮਨ ਸ਼ਾਤੀ ਬਣਾਈ ਰੱਖਣ ਦੀ ਅਪੀਲ* *👉🏻 ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਭਾਈਚਾਰੇ ਦੀ ਰਾਖੀ ਲਈ ਵਚਨਬੱਧ*
ਜਲੰਧਰ, 31 ਮਾਰਚ-(ਪ੍ਰਦੀਪ ਭੱਲਾ)-ਪੰਜਾਬ ਸਰਕਾਰ ਦੀ ਦਲਿਤ ਵਰਗ ਦੀ ਭਲਾਈ ਲਈ ਵਚਨਬੱਧਤਾਂ ਨੂੰ ਦੁਹਰਾਉਦੇ ਹੋਏ ਜਲੰਧਰ ਦੇ
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਪਰਵੀਨ ਕੁਮਾਰ ਸਿਨਹਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਲਿਤਾ ਦੀ ਭਲਾਈ ਲਈ ਅਤੇ ਉਨ੍ਹਾਂ ਦੇ ਹਿੱਤਾ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਅੱਜ ਇਥੇ 2 ਅਪ੍ਰੈਲ ਨੂੰ ਹੋਣ ਵਾਲੇ ਬੰਦ ਲਈ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰਖੱਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਅਤੇ ਸ਼ਾਂਤੀ ਨੂੰ ਬਹਾਲ ਰਖੱਣਾ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਹੈ। ਅੱਜ ਇਥੇ ਬੰਦ ਦੇ ਮੱਦੇਨਜ਼ਰ ਵੱਖ ਵੱਖ ਜਥੇਬੰਦੀਆਂ ਨਾਲ ਨਕੋਦਰ ,ਫ਼ਿਲੌਰ ਅਤੇ ਜਲੰਧਰ ਵਿਖੇ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ
ਲੋਕਾਂ ਨੇ ਹਮੇਸ਼ਾ ਹੀ ਸੂਬੇ ਵਿਚ ਅਮਨ ਸ਼ਾਂਤੀ ਆਪਸੀ ਸਦਭਾਵਨਾਂ ਅਤੇ ਪਿਆਰ ਵਾਲਾ ਮਾਹੌਲ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ 2 ਅਪ੍ਰੈਲ ਵਾਲੇ ਦਿਨ ਜ਼ਿਲ੍ਹੇ ਦੇ ਬਹਾਦਰ ਲੋਕ ਇਸੇ ਪ੍ਰੰਪਰਾਂ ਨੂੰ ਕਾਇਮ ਰੱਖਦੇ ਹੋਏ ਸ਼ਾਤੀ ਪੂਰਵਕ ਧਰਨਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਲੋੜੀਂਦੇ ਇੰਤਜ਼ਾਮ ਕਰ ਲਏ ਹਨ। ਯਉਨ੍ਹਾਂ ਕਿਹਾ ਕਿ ਜ਼ਿਲ੍ਰਾ ਪ੍ਰਸ਼ਾਸਨ ਹਰ ਵਰਗ ਦੇ ਲੋਕਾਂ ਦੇ ਹਿੱਤਾ ਦੇ ਰਾਖੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਪਣੇ ਜ਼ਾਇਜ ਹੱਕਾਂ ਦੀ ਗੱਲ ਕਰਨ ਦਾ ਹਰ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਵੀ ਦਲਿਤ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ।ਜਿਸਦੀ ਜਿਊਦੀ ਜਾਗਦੀ ਮਿਸਾਲ ਹੈ ਕਿ ਹਾਲ ਹੀ ਦੇ ਵਿਚ ਸੰਪਨ ਹੋਏ ਬਜਨ ਸੈਸ਼ਨ ਦੌਰਾਨ
ਵਿਧਾਨ ਸਭਾ ਨੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਐਸ.ਸੀ ਐਕਟ ਦੇ ਮੱਦੇਨਜ਼ਰ ਭਾਰਤ ਦੀ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਪਾਉਣ ਲਈ ਆਖਿਆ ਹੈ। ਉਨ੍ਹਾਂ ਜਿਲ੍ਹੇ ਦੇ ਲੋਕਾਂ ਖਾਸ ਤੌਰ ਤੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸ਼ਾਤਮਈ ਢੰਗ ਨਾਲ ਰੋਸ ਜਾਹਿਰ ਕਰਨ ਦੀ ਅਪੀਲ ਕੀਤੀ।ਇਸ ਮੌਕੇ ਬੈਠਕ ਵਿਚ ਹਿੱਸਾ ਲੈਦਿਆਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਮਤਾ ਪਾ ਕੇ
ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵਿਚ ਰੀਵੀਉ ਪਟੀਸ਼ਨ ਪਾਉਣ ਦੀ ਅਪੀਲ ਵੀ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਭੁਪਿੰਦਰਪਾਲ ਸਿੰਘ, ਡਿਪਟੀ ਕਮਿਸ਼ਨਰ ਆਫ਼ ਪੁਲਿਸ ਗੁਰਮੀਤ ਸਿੰਘ, ਐਸ.ਪੀ ਬਲਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਅੰਮ੍ਰਿਤ ਸਿੰਘ, ਪਰਮਵੀਰ ਸਿੰਘ, ਰਾਜੀਵ ਵਰਮਾ,66ਨਵਨੀਤ ਕੌਰ ਬੱਲ ਅਤੇ ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਮਨਦੀਪ ਸਿੰਘ,ਕੇ.ਐੱਸ ਹੀਰ, ਅਤੇ ਬੀ.ਸੁਦਰਵੀਜ਼ਿ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਡਾ.ਮੁਕੇਸ਼ ਕੁਮਾਰ, ਏ.ਐੱਸ ਚਾਹਲ, ਸਹਾਇਕ ਕਮਿਸ਼ਨਰ ਦੀਪਕ ਭਾਟੀਆ ਅਤੇ ਹੋਰ ਵੀ ਹਾਜ਼ਰ ਸਨ।

