*ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦੀ ਸੂਬਾ ਪੱਧਰੀ ਕਨਵੈਂਸ਼ਨ 28 ਨੂੰ*
ਜਲੰਧਰ,25 ਜੁਲਾਈ-(ਗਿਆਨ ਸਿੰਘ)-ਸਰਵ ਸਿੱਖਿਆ ਅਭਿਆਨ/ਰ.ਮ.ਸ.ਅ ਦਫਤਰੀ ਕਰਮਚਾਰੀਆ ਵੱਲੋਂ ਇਕ ਸਾਲ ਤੋਂ ਕਾਂਗਰਸ ਸਰਕਾਰ ਵੱਲੋਂ ਲਗਾਏ ਜਾ ਰਹੇ ਲਾਰਿਆ ਵਿਰੁੱਧ ਸਘੰਰਸ਼ ਨੂੰ ਅੱਗੇ ਵਧਾਉਣ ਲਈ *28 ਜੁਲਾਈ ਨੂੰ ਮੋਗਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ* ਕੀਤੀ ਜਾ ਰਹੀ ਹੈ।ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀ ਨੋਕਰੀ ਪੱਕੀ ਕਰਵਾਉਣ ਲਈ ਸਘੰਰਸ਼ ਕਰ ਰਹੇ ਹਨ ਤੇ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੋਰਾਨ ਮੁਲਾਜ਼ਮ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਸਰਕਾਰ ਬਣੇ ਨੂੰ ਇਕ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਤੇ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਕੋਈ ਹੱਲ ਨਹੀ ਕੀਤਾ ਗਿਆ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ *ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ਼ੋਬਿਤ ਭਗਤ* ਨੇ ਕਿਹਾ ਕਿ ਚੋਣਾ ਦੋਰਾਨ ਕਾਂਗਰਸ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਕਾਂਗਰਸ ਪਾਰਟੀ ਨੇ ਚੋਣ ਮਨੋਰਥ ਪੱਤਰ ਵਿਚ ਵੀ ਐਲਾਨ ਕੀਤਾ ਸੀ ਪਰ ਹੁਣ ਇਕ ਸਾਲ ਤੋਂ ਉਪੱਰ ਦਾ ਸਮਾਂ ਬੀਤ ਜਾਣ ਤੇ ਸਰਕਾਰ ਨੇ ਮੁਲਾਜ਼ਮਾਂ ਨਾਲ ਗੱਲਬਾਤ ਕਰਨਾ ਵੀ ਠੀਕ ਨਹੀ ਸਮਝਿਆ ਹੈ।ਚੋਣਾਂ ਦੋਰਾਨ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਬਨਣ ਤੇ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ਤਾਂ ਇਕ ਸਾਲ ਬੀਤ ਗਿਆ ਹੈ ਪਰ ਮੁੱਖ ਮੰਤਰੀ ਇਸ ਮਸਲੇ ਤੇ ਗੱਲਬਾਤ ਕਰਨ ਨੂੰ ਹੀ ਤਿਆਰ ਨਹੀ ਹਨ।ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਦੇ ਲੰਬੇ ਸਘੰਰਸ਼ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਵਿਧਾਨ ਸਭਾ ਐਕਟ ਪਾਸ ਕੀਤਾ ਗਿਆ ਸੀ ਪਰ ਹੁਣ ਮੋਜੂਦਾ ਕਾਂਗਰਸ ਸਰਕਾਰ ਐਕਟ ਨੂੰ ਲਾਗੂ ਕਰਨ ਤੋਂ ਕਤਰਾ ਰਹੀ।ਆਗੂਆ ਨੇ ਕਿਹਾ ਕਿ ਸਰਕਾਰ ਕੀਤੇ ਵਾਅਦਿਆ ਤੋਂ ਭੱਜ ਰਹੀ ਹੈ।ਆਗੂਆ ਨੇ ਕਿਹਾ ਕਿ 28 ਜੁਲਾਈ ਨੂੰ ਕੰਨਵੈਸ਼ਨ ਵਿਚ ਜ਼ਿਲ੍ਹੇ ਦੇ ਮੈਬਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਤੇ ਇਸ ਦੋਰਾਨ ਅਗਲੇ ਸਘੰਰਸ਼ ਦਾ ਐਲਾਨ ਕੀਤਾ ਜਾਵੇਗਾ।

