*👉🏻 ਐਮਪੀ ਚੌਧਰੀ ਦੇ ਘਰ ਬਾਹਰ ਕੋਲਿਆਂ ਦੇ ਡੱਬੇ ਰੱਖ ਪ੍ਰਦਰਸ਼ਨ*

ਜਲੰਧਰ,4 ਨਵੰਬਰ-(ਪ੍ਰਦੀਪ ਭੱਲਾ)-ਅੱਜ ਮੁਲਾਜ਼ਮਾਂ ਵੱਲੋਂ ਆਦਰਸ਼ ਪਾਰਕ ਵਿਖੇ ਇਕੱਠੇ ਹੋ ਕੇ ਐਮ.ਪੀ ਚੋਧਰੀ ਸੰਤੋਖ ਸਿੰਘ ਦੇ ਘਰ ਤੱਕ ਨਾਅਰੇਬਾਜ਼ੀ ਕਰਦੇ ਹੋਏ ਮਾਰਚ ਕੀਤਾ ਅਤੇ ਦਿਵਾਲੀ ਦੇ ਤਿਉਹਾਰ ਮੋਕੇ ਮਿਠਾਈ ਦੇ ਡੱਬਿਆ ਦੀ ਬਜਾਏ ਕੋਲਿਆ ਦੇ ਡੱਬੇ ਦਿੱਤੇ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ. ਅਸ਼ੀਸ਼ ਜੁਲਾਹਾ ਗਗਨ ਸ਼ਰਮਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਠੇਕਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰ ਰਹੇ ਹਨ ਆਪਣੇ ਕੀਤੇ ਵਾਅਦਿਆ ਤੋਂ ਮੁਕਰ ਰਹੇ ਹਨ। ਆਗੂਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਦਸੰਬਰ 2016 ਦੋਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਉਟਸੋਰਸ ਮੁਲਾਜ਼ਮਾਂ ਨੂੰ ਠੇਕੇਦਾਰਾਂ ਤੋਂ ਆਜ਼ਾਦ ਕਰਵਾ ਕੇ ਵਿਭਾਗ ਵਿਚ ਲੈਣ ਦਾ ਬਿੱਲ ਪਾਸ ਕੀਤਾ ਸੀ ਪਰ ਸੱਤਾ ਵਿਚ ਆੁਣ ਤੇ ਕਾਂਗਰਸ ਵੱਲੋਂ ਇਸ ਐਕਟ ਨੂੰ ਦੱਬ ਲਿਆ ਹੈ ਅਤੇ ਹੁਣ ਜਿਵੇਂ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਬਿਆਨ ਦਿੱਤਾ ਗਿਆ ਕਿ ਦਸੰਬਰ 2018 ਦੇ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਿੱਲ ਲੈ ਕੇ ਆਵਾਂਗੇ।ਆਗੂਆ ਨੇ ਕਿਹਾ ਕਿ ਪਹਿਲਾਂ ਤੋਂ ਪਾਸ ਹੋਏ ਬਿੱਲ ਨੂੰ ਮੁੜ ਵਿਧਾਨ ਸਭਾ ਵਿਚ ਲਿਆਉਣਾ ਮਸਲੇ ਨੂੰ ਹੱਲ ਕਰਨ ਦੀ ਬਜਾਏ ਉਲਝਾਉਣ ਵੱਲ ਹੈ।ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਪੱਕਾ ਰਨ ਵਾਲੇ ਐਕਟ ਵਿਚ ਜੇਕਰ ਕਾਂਗਰਸ ਸਰਕਾਰ ਨੇ ਕੋਈ ਵੀ ਮੁਲਾਜ਼ਮ ਵਿਰੋਧੀ ਸੋਧ ਕੀਤੀ ਤਾਂ ਮੁਲਾਜ਼ਮ ਉਸ ਨੂੰ ਬਰਦਾਸ਼ਤ ਨਹੀ ਕਰਨਗੇ।ਆਗੂਆ ਨੇ ਕਿਹਾ ਕਿ ਸਰਕਾਰ ਆਸ਼ਾ ਵਰਕਰ ਅਤੇ ਨਰੇਗਾ ਵਰਕਰ ਤੇ ਘੱਟੋ ਘੱਟ ਉਜ਼ਰਤ ਕਾਨੂੰਨ ਲਾਗੂ ਕਰਨ ਤੋਂ ਵੀ ਭੱਜ ਰਹੀ ਹੈ। ਆਗੂਆ ਨੇ ਕਿਹਾ ਕਿ ਸਰਕਾਰ ਘੱਟੋ ਘੱਟ ਉਜ਼ਰਤ ਕਾਨੂੰ ਨੂੰ ਲਾਗੂ ਕਰਦੇ ਹੋਏ ਆਸ਼ਾ ਵਰਕਰ ਅਤੇ ਨਰੇਗਾ ਵਰਕਰ ਦੀ ਤਨਖਾਹ ਫਿਕਸ ਕਰੇ।
ਆਗੂਆ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਮੰਤਰੀ ਅਤੇ ਐਮ.ਪੀ ਮੁਲਾਜ਼ਮਾਂ ਦੀ ਗੱਲ ਸੁਨਣ ਨੂੰ ਤਿਆਰ ਨਹੀ ਹਨ ਜਦਕਿ ਵੋਟਾਂ ਵੇਲੇ ਇਹੀ ਲੀਡਰ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਦੇ ਸਨ। ਆਗੂਆ ਨੇ ਕਿਹਾ ਕਿ ਕਾਂਗਰਸ ਨੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾਂ ਤਨਖਾਹਾਂ ਘਟਾਉਣ ਅਤੇ ਵਾਧੂ ਟੈਕਸ ਲਾਉਣ ਦੇ ਮਾਰੂ ਫੈਸਲੇ ਕੀਤੇ ਹਨ ਜਿਸ ਕਰਕੇ ਹੁਣ ਇਹ ਕਾਂਗਰਸੀ ਮਿਠਾਈ ਦੇ ਹੱਕਦਾਰ ਤਾਂ ਨਹੀ ਹਨ।ਆਗੂਆ ਨੇ ਕਿਹਾ ਕਿ ਲੋਕ ਸਭਾ ਦੀਆ ਚੋਣਾ ਨਜ਼ਦੀਕ ਆ ਰਹੀਆ ਹਨ ਤੇ ਇਹੀ ਕਾਂਗਰਸੀ ਆਗੂ ਫਿਰ ਵੋਟਾ ਮੰਗਣ ਲਈ ਜਨਤਾ ਦੀ ਕਚਿਹਰੀ ਵਿਚ ਆਉਣਗੇ ਤੇ ਜੇਕਰ ਸਰਕਾਰ ਨੇ ਤੁਰੰਤ ਮੁਲਾਜ਼ਮਾਂ ਨਾਲ ਗੱਲਬਾਤ ਨਾ ਕੀਤੀ ਤਾਂ ਸਰਕਾਰ ਦਾ ਪਿੰਡ ਪਿੰਡ ਪੱਧਰ ਤੇ ਵਿਰੋਧ ਕੀਤਾ ਜਾਵੇਗਾ।



