*👉🏻 ਜਲੰਧਰ ਵਿੱਚ 7 ਲੱਖ 84 ਹਜ਼ਾਰ 456 ਵੋਟਰ 882 ਗ੍ਰਾਮ ਪੰਚਾਇਤਾਂ ਦੀ ਕਰਨਗੇ ਚੌਣ-ਡਿਪਟੀ ਕਮਿਸ਼ਨਰ*

ਜਲੰਧਰ,27 ਦਸੰਬਰ-(ਪ੍ਰਦੀਪ ਭੱਲਾ/ਹਰਦੀਪ ਸਿੰਘ ਬੱਬੂ)-ਜਲੰਧਰ ਜ਼ਿਲ੍ਹੇ ਵਿੱਚ 30 ਦਸੰਬਰ ਨੂੰ 882 ਗ੍ਰਾਮ ਪੰਚਾਇਤਾਂ ਦੀ ਚੋਣ 7,84,456 ਵੋਟਰ ਕਰਨਗੇ। ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੌਣ ਅਫਸਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਤੇ ਨਿਰਪੱਖ ਚੌਣਾ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਹੱਕ ਦੀ ਵਰਤੋਂ ਕਰ ਸਕਦੇ ਹਨ। ਡੀਸੀ ਸ਼ਰਮਾ ਨੇ ਦਸਿਆ ਕਿ 882 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ 1198 ਬੂਥ ਬਣਾਏ ਗਏ ਹਨ। ਉਹਨਾਂ ਕਿਹਾ ਕਿ ਕੁੱਲ 7,84,456 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜਿਨ੍ਹਾਂ ਵਿੱਚ 4,08,300 ਪੁਰਸ਼, 3,76,150 ਇਸਤਰੀ ਅਤੇ 6 ਤੀਜੇ ਲਿੰਗ ਹਨ। ਵੋਟਾਂ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 91 ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਵੋਟਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ ਬਾਅਦ 4 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹਰ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਗਾ।
